ਪਠਾਨਕੋਟ: ਵਾਰਡ ਨੰਬਰ 24 ਤੇ ਲੋਕਾਂ ਨੇ ਪਾਣੀ ਦੀ ਸਮੱਸਿਆ ਤੋਂ ਦੁਖੀ ਪਾਰਸ਼ਦ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਵਾਰਡ ਨੰਬਰ 24 ਸੈਲੀ ਕੁੱਲੀਆਂ ਵਿਖੇ ਸਥਾਨਕ ਲੋਕਾਂ ਦੇ ਵੱਲੋਂ ਪਾਣੀ ਦੀ ਸਮੱਸਿਆ ਤੋਂ ਦੁਖੀ ਹੋ ਕੇ ਪਰਸਦ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ ਦੱਸਿਆ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਉਹਨਾਂ ਦੇ ਇਲਾਕੇ ਦੇ ਵਿੱਚ ਪਾਣੀ ਦੀ ਸਮੱਸਿਆ ਚੱਲ ਰਹੀ ਹੈ ਅਤੇ ਉਹਨਾਂ ਨੂੰ ਗਰਮੀਆਂ ਦੇ ਵਿੱਚੋਂ ਦੂਰੋਂ ਦੀ ਜਾ ਕੇ ਪਾਣੀ ਲਿਆਣਾ ਪੈ ਰਿਹਾ ਹੈ।