ਮੁਕਤਸਰ: ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿੱਚ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਦੀ ਅਗਵਾਈ 'ਚ ਨਸ਼ਾ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ ਗਿਆ
ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੀ ਅਗਵਾਈ 'ਚ ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਵਿਰੋਧੀ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋੰ ਆਰੰਭ ਹੋਇਆ। ਇਸ ਮਾਰਚ 'ਚ ਸ਼ਹਿਰ ਦੀਆਂ ਵੱਖ ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਹਿੱਸਾ ਲਿਆ। ਪੰਜਾਬ ਸਾਂਝੀਵਾਲਤਾ ਖੇਤਰੀ ਮੰਚ ਦੀ ਅਗਵਾਈ 'ਚ ਸ਼ੁਰੂ ਹੋਇਆ ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਬਜਾਰਾਂ 'ਚ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਸਮਾਪਤ ਹੋਇਆ।