ਪਟਿਆਲਾ: ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ-ਵਧੀਕ ਇੰਜੀਨੀਅਰ ਅਜੈ ਪਾਲ ਸਿੰਘ ਅਟਵਾਲ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਵਧੀਕ ਨਿਗਰਾਨ ਇੰਜੀਨੀਅਰ ਅਜੈਪਾਲ ਸਿੰਘ ਅਟਵਾਲ ਨੇ ਦੱਸਿਆ ਕਿ 9646106835-36 ਨੰਬਰ ਤੇ ਕਿਸਾਨ ਕਾਲ ਕਰਕੇ ਢਿੱਲੀਆਂ ਤਾਰਾਂ ਜਾਂ ਖਰਾਬ ਟ੍ਰਾਂਸਫਾਰਮ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ।