ਪੰਜਵੀਂ ਜਮਾਤ ਦੀ ਵਿਦਿਆਰਥਣ ਨੂੰ ਪੰਜਾਬ ਵਿੱਚੋਂ ਪਹਿਲੇ ਸਥਾਨ 'ਤੇ ਆਉਣ 'ਤੇ ਰਮਦਾਸ 'ਚ ਐਸਜੀਪੀਸੀ ਮੈਂਬਰ ਅਮਰੀਕ ਸਿੰਘ ਨੇ ਸਨਮਾਨਿਤ ਕੀਤਾ ਹੈ। ਇਸ ਮੌਕੇ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਬਹੁਤ ਖੁਸ਼ ਹੈ ਕਿ ਉਸ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਉਹ ਆਪਣੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕਰਦੀ ਹੈ ਜਿਨਾਂ ਨੇ ਉਨ੍ਹਾਂ ਨੂੰ ਕੜੀ ਮਿਹਨਤ ਕਰਵਾਈ ਹੈ।