ਜਗਰਾਉਂ: ਲੁਧਿਆਣਾ ਦਿਹਾਤੀ ਪੁਲਿਸ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ, ਲੋਕਾਂ ਤੋਂ ਮੰਗਿਆ ਸਹਿਯੋਗ
ਲੁਧਿਆਣਾ ਦਿਹਾਤੀ ਪੁਲਿਸ ਨੇ VDC ਮੈਂਬਰਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।