ਮਲੇਰਕੋਟਲਾ: ਪਿੰਡ ਮੁਹੰਮਦਗੜ੍ਹ ਅਤੇ ਬੁਰਜ ਵਿਖੇ ਕਿਸਾਨਾਂ ਦੀਆਂ ਬਰੂਹਾਂ ਤੇ ਪਹੁੰਚਿਆ ਪ੍ਰਸ਼ਾਸਨ, ਪਰਾਲੀ ਸਾੜਨ ਦੀਆਂ ਘਟਨਾਵਾ ਰੋਕਣ ਲਈ ਕੀਤਾ ਜਾਗਰੂਕ
ਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪਿੰਡ ਮੁਹੰਮਦਗੜ੍ਹ ਅਤੇ ਬੁਰਜ ਵਿਖੇ ਕਿਸਾਨਾਂ ਦੀਆਂ ਬਰੂੰਹਾਂ ‘ਤੇ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਰੂ-ਬ-ਰੂ ਹੋ ਕੇ ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ।