ਮੁਕਤਸਰ: ਜ਼ਿਲ੍ਹਾ ਪੁਲਿਸ ਨੇ ਇੰਟਰ ਸਟੇਟ ਡਰੱਗ ਰੈਕਟ ਦਾ ਪਰਦਾਫਾਸ਼ ਕਰਦੇ ਹੋਏ 2 ਵਿਅਕਤੀਆਂ ਨੂੰ 2.7 ਕਿਲੋਗ੍ਰਾਮ ਅਫ਼ੀਮ ਸਮੇਤ ਕੀਤਾ ਕਾਬੂ : ਐਸਐਸਪੀ
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਤੇਜ਼ ਕਾਰਵਾਈ ਕਰਦੇ ਹੋਏ ਇੰਟਰ ਸਟੇਟ ਡਰੱਗ ਰੈਕਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਤੋਂ 2.7 ਕਿਲੋਗ੍ਰਾਮ ਅਫ਼ੀਮ ਅਤੇ ਇੱਕ ਕਰੋਲਾ ਕਾਰ ਬਰਾਮਦ ਕੀਤੀ ਹੈ। ਇਸ ਮਾਮਲੇ ਦਾ ਖੁਲਾਸਾ ਐਸਐਸਪੀ ਡਾਕਟਰ ਅਖਿਲ ਚੌਧਰੀ ਵੱਲੋਂ ਸ਼ਾਮ ਕਰੀਬ ਸਾਢੇ 4 ਵਜ਼ੇ ਜਾਰੀ ਪ੍ਰੈਸ ਨੋਟ ਵਿੱਚ ਕੀਤਾ।