ਗਿੱਦੜਬਾਹਾ: ਥਾਣਾ ਕੋਟਭਾਈ ਦੀ ਪੁਲਿਸ ਨੇ ਪਿੰਡ ਧੂਲਕੋਟ ਤੋਂ ਦੋ ਵਿਅਕਤੀਆਂ ਨੂੰ 4350 ਨਸ਼ੀਲੀ ਗੋਲੀਆਂ ਦੇ ਨਾਲ ਕੀਤਾ ਕਾਬੂ
ਥਾਣਾ ਕੋਟ ਭਾਈ ਪੁਲਿਸ ਵੱਲੋਂ ਬਰਾਏ ਗਸ਼ਤ ਵਾ ਚੈਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਧੂਲਕੋਟ ਮੌਜੂਦ ਸੀ ਤਾਂ ਸ਼ੱਕ ਦੇ ਅਧਾਰ ਤੇ ਦੋ ਵਿਅਕਤੀਆਂ ਨੂੰ ਨਾਮ ਪਤਾ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਮਨਜੀਤ ਸਿੰਘ ਉਰਫ ਨੀਲਾ ਪੁੱਤਰ ਬਲਵੀਰ ਸਿੰਘ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਸਕਿੰਦਰ ਸਿੰਘ ਪੁੱਤਰ ਜਸਕਰਨ ਸਿੰਘ ਵਾਸੀਆਂਨ ਦੋਦਾ ਦੱਸਿਆ । ਪੁਲਿਸ ਵੱਲੋਂ ਉਹਨਾਂ ਦੀ ਤਲਾਸ਼ੀ ਲੈਣ ਤੇ ਉਹਨਾਂ ਪਾਸੋਂ 4350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।