ਮੁਕਤਸਰ: ਗਿੱਦੜਬਾਹਾ ਵਿਖੇ ਵਿਧਾਇਕ ਡਿੰਪੀ ਢਿੱਲੋਂ ਨੇ ਲੋਕਾਂ ਦੀਆਂ ਮੁਸ਼ਕਲਾਂ ਦਾ ਕੀਤਾ ਹੱਲ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਆਪ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਅੱਜ ਸਵੇਰੇ 11 ਵਜੇ ਆਪਣੇ ਦਫਤਰ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਹਨਾਂ ਨੇ ਮੌਕੇ ਤੇ ਸੰਬੰਧਤ ਅਧਿਕਾਰੀਆਂ ਦੇ ਫੋਨ ਨੰਬਰ ਮਿਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ।