ਫਾਜ਼ਿਲਕਾ: ਫਾਜ਼ਿਲਕਾ ਵਿੱਚ ਪਨਬੱਸ ਮੁਲਾਜ਼ਮਾਂ ਦੀ ਹੜਤਾਲ, ਬੱਸ ਸੇਵਾ ਪ੍ਰਭਾਵਿਤ
ਫਾਜ਼ਿਲਕਾ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਹੜਤਾਲ ਕਰ ਦਿੱਤੀ ਹੈ। ਬੱਸ ਸਟੈਂਡ 'ਤੇ ਦਿੱਤੇ ਧਰਨੇ ਅਤੇ ਨਾਅਰੇਬਾਜ਼ੀ ਕਾਰਨ ਵੱਖ-ਵੱਖ ਰੂਟਾਂ 'ਤੇ ਬੱਸ ਸੇਵਾ ਪ੍ਰਭਾਵਿਤ ਹੋਈ ਹੈ, ਜਿਸ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।