ਮੁਕਤਸਰ: ਅਬੋਹਰ ਰੋਡ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਮੰਡਲ 2 ਦੇ ਪ੍ਰਧਾਨ ਹਰੀਸ ਵਾਟਸ ਦੀ ਅਗਵਾਈ ਹੇਠ ਸ਼ਾਮ ਕਰੀਬ 5 ਵਜੇ ਅਬੋਹਰ ਰੋਡ ਤੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਬੀਤੇ ਦਿਨੀ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਤੇ ਹੋਏ ਹਮਲੇ ਖ਼ਿਲਾਫ਼ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤੇ ਜਾਣ ਦੀ ਮੰਗ ਕੀਤੀ।