ਅੱਜ ਹਲਕਾ ਕਾਦੀਆਂ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਜੋ ਕੁਝ ਵਾਪਰਿਆ, ਉਹ ਪੰਜਾਬ ਦੇ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਹੈ। ਸੱਤਾ ਦੇ ਨਸ਼ੇ ਵਿੱਚ ਚੂਰ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਵਾਰ ਫਿਰ ਲੋਕਤੰਤਰ ਨੂੰ ਛਿੱਕੇ ’ਤੇ ਟੰਗਦਿਆਂ ਤਾਨਾਸ਼ਾਹੀ ਰਵੱਈਏ ਦੀ ਮਿਸਾਲ ਪੇਸ਼ ਕੀਤੀ।ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ ਪੁਲਿਸ ਲੋਕਾਂ ਦੇ ਹੱਕਾਂ ਅਤੇ ਕਾਨੂੰਨ ਦੀ ਰਾਖੀ ਲਈ ਹੈ ਜਾਂ ਸੱਤਾਧਾਰੀ ਪਾਰਟੀ ਦੇ ਸਿਆਸੀ ਮਕਸਦ ਪੂਰੇ ਕਰਨ ਲਈ?ਲੋਕ ਸਭ ਕੁਝ ਦੇਖ ਰਹੇ ਹਨ…ਲੋਕਤੰਤਰ ਦਾ ਗਲਾ ਘੁੱਟਣ ਵਾਲਿਆਂ ਨੂੰ ਕਰਾਰਾ ਜਵਾਬ ਜ਼ਰੂਰ ਮਿਲੇਗਾ! ਅਮਰਿੰਦਰ ਸਿੰਘ ਰਾਜਾ ਵੜਿੰਗ
Gidderbaha, Muktsar | Jul 17, 2026