ਪਿੰਡ ਗੋਦਰਪੁਰ ਵਿਖੇ ਸ਼ਹੀਦ ਭਾਈ ਲਛਮਣ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਗਏ ਫੁਟਬਾਲ ਟੂਰਨਾਮੈਂਟ ਵਿੱਚ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਤਕੀਦ ਵੀ ਕੀਤੀ।