ਫਾਜ਼ਿਲਕਾ: ਰੇਤੇ ਵਾਲੀ ਭੈਣੀ ਨੇੜੇ ਦੋ ਸਾਲਾਂ ਚ ਦੂਜੀ ਵਾਰ ਰੁੜ੍ਹੀ ਸੜਕ, ਆਵਾਜਾਈ ਪੂਰੀ ਤਰ੍ਹਾਂ ਠੱਪ, ਲੋਕ ਚਿੱਕੜ ਵਿੱਚੋਂ ਲੰਘਣ ਲਈ ਮਜ਼ਬੂਰ
ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਰੇਤੇ ਵਾਲੀ ਭੈਣੀ ਨੇੜੇ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਹਾਲ ਹੀ ਵਿੱਚ ਮੁਰੰਮਤ ਕੀਤੀ ਗਈ ਸੜਕ ਇੱਕ ਵਾਰ ਫਿਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 2023 ਦੇ ਹੜ੍ਹਾਂ ਦੌਰਾਨ ਇਸੇ ਸੜਕ 'ਤੇ ਇੱਕ ਵੱਡਾ ਪਾੜ ਪੈ ਗਿਆ ਸੀ, ਜਿਸਦੀ ਦੋ ਸਾਲ ਤੱਕ ਕੋਈ ਸਾਰ ਨਹੀਂ ਲਈ ਗਈ।