ਗੁਰੂ ਹਰਸਹਾਏ: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਡਾਕਟਰ ਬੀਮ ਰਾਉ ਅੰਬੇਡਕਰ ਦੇ ਜਨਮ ਦਿਹਾੜੇ ਪ੍ਰੋਗਰਾਮ ਸਬੰਧੀ ਪਿੰਡ ਜੰਡ ਵਾਲਾ ਵਿਖੇ ਕੀਤੀ ਮੀਟਿੰਗ
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ 14 ਅਪ੍ਰੈਲ ਨੂੰ ਜਨਮ ਦਿਹਾੜੇ ਨੂੰ ਸਮਰਪਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਬੁੱਧਵਾਰ ਨੂੰ 2 ਵਜੇ ਦੇ ਕਰੀਬ ਪਿੰਡ ਜੰਡਵਾਲਾ ਦੀ ਧਰਮਸ਼ਾਲਾ ਦੇ ਵਿੱਚ ਮੀਟਿੰਗ ਕੀਤੀ ਗਈ । ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਨੌਜਵਾਨਾਂ ਨੇ ਹਿੱਸਾ ਲਿਆ ਤੇ 14 ਅਪ੍ਰੈਲ ਨੂੰ ਵੱਧ ਤੋਂ ਵੱਧ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ।