ਮਲੋਟ: ਨਸ਼ਿਆਂ ਖ਼ਿਲਾਫ਼ ਲੰਬੀ ਖੇਤਰ ‘ਚ ਪੁਲਿਸ ਵੱਲੋਂ ਚਲਾਇਆ ਗਿਆ ਵੱਡਾ ਸਰਚ ਅਭਿਆਨ
Malout, Muktsar | Sep 15, 2025 ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸਬ ਡਿਵੀਜ਼ਨ ਲੰਬੀ ਅਤੇ ਵੱਖ-ਵੱਖ ਇਲਾਕਿਆਂ ‘ਚ ਪੁਲਿਸ ਵੱਲੋਂ ਵੱਡਾ ਸਰਚ ਅਭਿਆਨ ਚਲਾਇਆ ਗਿਆ। ਡੀਐਸਪੀ ਜਸਪਾਲ ਸਿੰਘ ਧਾਲੀਵਾਲ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਪੁਲਿਸ ਨੇ ਲੰਬੀ ਕਬਰਵਾਲਾ ਅਤੇ ਕਿਲਿਆਂਵਾਲੀ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਸਰਚ ਕੀਤਾ।