ਮੁਕਤਸਰ: ਪਿੰਡ ਭੁੱਲਰ ਵਿਖੇ ਦੇਰ ਰਾਤ ਚੱਲੀਆਂ ਗੋਲੀਆਂ, ਇੱਕ ਦੀ ਮੌਤ ਦੂਸਰਾ ਜਖਮੀ, ਫਰੀਦਕੋਟ ਰੈਫਰ
ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਪੁਰਾਣੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਸਰਾ ਜਖਮੀ ਹੋ ਗਿਆ। ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਸ਼ਾਮ ਕਰੀਬ 5 ਵਜੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਫਰੀਦਕੋਟ ਦਾਖਲ ਵਿਅਕਤੀ ਵੀ ਕੌਮਾਂ ਵਿੱਚ ਚੱਲ ਰਿਹਾ। ਉਧਰ, ਡੀਐਸਪੀ ਰਮਨਦੀਪ ਸਿੰਘ ਗਿੱਲ ਨੇ ਦੱਸਿਆ ਸੀ ਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।