ਲੁਧਿਆਣਾ ਪੂਰਬੀ: ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਚੋਰਾਂ ਨੂੰ ਕੀਤਾ ਗ੍ਰਿਫਤਾਰ
ਮਾਲੇਰਕੋਟਲਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕਰਕੇ 4 ਮੋਟਰ ਸਾਇਕਲ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ ਇਹਨਾਂ ਚੋਰਾਂ ਦੇ ਕਬਜੇ ਵਿੱਚੋਂ 12 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮਾਲੇਰਕੋਟਲਾ ਦੇ ਐਸ.ਐਸ.ਪੀ. ਡਾ. ਸਿਮਰਤ ਕੌਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਇਹਨਾਂ ਚਾਰ ਮੋਟਰਸਾਈਕਲ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।