ਸੰਗਰੂਰ: ਪਿੰਡ ਗੁਜਰਾਂ ਵਿਖੇ ਚਾਰ ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਤੋਂ ਬਾਅਦ ਡਿਪਟੀ ਕਮਿਸ਼ਨਰ ਸੰਗਰੂਰ ਨੇ ਕੀਤੀ ਪ੍ਰੈਸ ਕਾਨਫਰੰਸ
ਦਿੜਬਾ ਦੇ ਪਿੰਡ ਗੁਜਰਾਂ ਵਿਖੇ 4 ਵਿਅਕਤੀਆਂ ਦੀ ਹੋਈ ਗੈਰ-ਕੁਦਰਤੀ ਮੌਤ ਤੋਂ ਬਾਅਦ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਡਿਪਟੀ ਕਮਿਸ਼ਨ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਮੌਤਾਂ ਦੀ ਜਾਂਚ ਲਈ ਐਸਡੀਅੇਮ ਦਿੜਬਾ ਦੀ ਅਗਵਾਈ 'ਚ ਕਮੇਟੀ 72 ਘੰਟਿਆਂ 'ਚ ਜਾਂਚ ਕਰਕੇ ਰਿਪੋਰਟ ਦੇਵੇਗੀ।