ਮੁਕਤਸਰ: ਪੰਜਾਬ ਦੇ ਅਮੀਰ ਵਿਰਸੇ ਨਾਲ ਸਾਂਝ ਪੁਆਏਗਾ ‘ਤੀਆਂ ਦਾ ਮੇਲਾ’, ਪਿੰਡ ਭਲਾਈਆਣਾ ਵਿਖੇ ਹੋਵੇਗਾ ਸਮਾਗਮ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਸਮਰਪਿਤ ‘ਤੀਆਂ ਦਾ ਮੇਲਾ’ ਪ੍ਰੋਗਰਾਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਆਉਣ ਵਾਲੇ ਦਿਨਾਂ ਵਿੱਚ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਭਲਾਈਆਣਾ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।