ਰੂਪਨਗਰ: ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਕਰਮਚਾਰੀਆਂ ਵੱਲੋਂ ਠੇਕੇਦਾਰੀ ਸਿਸਟਮ ਨੂੰ ਲੈ ਕੇ ਨਗਰ ਪੰਚਾਇਤ ਦੇ ਦਫਤਰ ਦੇ ਬਾਹਰ ਦਿੱਤਾ ਰੋਸ ਧਰਨਾ
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਠੇਕੇਦਾਰੀ ਸਿਸਟਮ ਨੂੰ ਲੈ ਕੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਇਸ ਦੌਰਾਨ ਉਹਨਾਂ ਵੱਲੋਂ ਸੂਬਾ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਉਹਨਾਂ ਕਿਹਾ ਕਿ ਸੂਬਾ ਸਰਕਾਰ ਦਿੱਲੀ ਦੇ ਠੇਕੇਦਾਰਾਂ ਨੂੰ ਲਿਆ ਕੇ ਬਾਹਰੀ ਬੰਦਿਆਂ ਤੋਂ ਕੰਮ ਕਰਵਾਉਣਾ ਚਾਹੁੰਦੀ ਹੈ ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ