ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ:ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਸਤਪਾਲ ਦੇ ਭਰਾ ਦੀ ਅੰਤਿਮ ਅਰਦਾਸ ਵਿੱਚ ਆਪਦੇ ਇੰਚਾਰਜ ਗੁਰਦੀਪ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਭਰੀ ਹਾਜ਼ਰੀ।
ਕਸਬਾ ਡੇਰਾ ਬਾਬਾ ਨਾਨਕ ਤੋਂ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਸੱਤਪਾਲ ਸ਼ੌਂਕੀ ਦੇ ਭਰਾ,ਜੋਗਿੰਦਰ ਪਾਲ ਫੌਜੀ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ, ਜਿਸ ਦੀ ਅੰਤਿਮ ਅਰਦਾਸ ਵਿੱਚ ਅੱਜ ਉਹਨਾਂ ਦੇ ਗ੍ਰਹਿ ਡੇਰਾ ਬਾਬਾ ਨਾਨਕ ਵਿਖੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਨਾਮ ਸ਼ਖਸ਼ੀਅਤਾਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।