ਮੋਗਾ: ਸਰਕਾਰੀ ਹਸਪਤਾਲ ਦੇ ਬਾਥਰੂਮ ਵਿੱਚ ਨੌਜਵਾਨ ਵੱਲੋਂ ਕੀਤਾ ਜਾ ਰਿਹਾ ਨਸ਼ਾ, ਐਸਐਮਓ ਵੱਲੋਂ ਦਿੱਤੀ ਗਈ ਜਾਣਕਾਰੀ
ਮੋਗਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ਦੇ ਵਿੱਚ ਇੱਕ ਨੌਜਵਾਨ ਵੱਲੋਂ ਨਸ਼ਾ ਕੀਤਾ ਜਾ ਰਿਹਾ ਸੀ। ਜਿਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਹ ਮਾਮਲਾ ਸਾਹਮਣੇ ਆਇਆ। ਉੱਥੇ ਹੀ ਐਸਐਮਓ ਸੁਖਪ੍ਰੀਤ ਸਿੰਘ ਬਰਾੜ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ, ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।