ਦਸੂਆ: ਈਦਗਾਹ ਪਿੰਡ ਖੇੜਾ ਕੋਟਲੀ ਵਿੱਚ ਮੁਸਲਮਾਨ ਭਾਈਚਾਰੇ ਨੇ ਮਨਾਈ ਈਦ, ਵਿਧਾਇਕ ਘੁੰਮਣ ਨੇ ਵੀ ਲਵਾਈ ਹਾਜ਼ਰੀ
ਪਿੰਡ ਖੇੜਾ ਕੋਟਲੀ ਦੀ ਈਦਗਾਹ ਵਿੱਚ ਅੱਜ ਇਲਾਕੇ ਦੇ ਮੁਸਲਮਾਨ ਭਾਈਚਾਰੇ ਨੇ ਈਦ ਸ਼ਰਧਾ ਤੇ ਧੂਮਧਾਮ ਨਾਲ ਮਨਾਈ। ਇਸ ਮੌਕੇ ਮੁਸਲਿਮ ਭਾਈਚਾਰੇ ਨੇ ਈਦ ਦੀ ਨਮਾਜ਼ ਪੜ੍ਹਦੇ ਹੋਏ ਸਰਬੱਤ ਦੇ ਭਲੇ ਦੀ ਦੁਆ ਕੀਤੀ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਮੂਹ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।