ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਐਸ.ਐਸ.ਪੀ ਸਤਿੰਦਰ ਸਿੰਘ ਵੱਲੋਂ ਕੋਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਵਿੱਚ ਦਿਹਾਤੀ ਪੁਲਸ ਦੀਆ ਟੀਮਾਂ ਨੇ ਵੱਲ ਵੱਖ ਥਾਣਿਆਂ ਵਿਚ ਗੈਰਕਾਨੂੰਨੀ ਸ਼ਰਾਬ ਅਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੇ ਵਿਰੁੱਧ 7 ਅਪਰਾਧਿਕ ਮਾਮਲੇ ਦਰਜ ਕਰਕੇ 6 ਆਰੋਪੀਆ ਨੂੰ ਗਿਰਫ਼ਤਾਰ ਕੀਤਾ ਹੈ। ਉਹਨਾ ਕੋਲੋ 108000 ਮਿਲੀਲੀਟਰ ਗੈਰਕਾਨੂੰਨੀ ਸ਼ਰਾਬ, 1860 ਕਿਲੋ ਲਾਹਨ ਅਤੇ 3 ਚਾਲੂ ਭੱਠੀਆ ਬਰਾਮਦ ਕੀਤੀਆਂ ਗਈਆਂ ਹਨ।