ਅੰਮ੍ਰਿਤਸਰ 2: ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਨੂੰ ਮਿਲੀ ਧਮਕੀ, ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ
ਅੰਮ੍ਰਿਤਸਰ ਦੇ ਮਾਨਾਂਵਾਲਾ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਇੱਕ ਵਾਰ ਫਿਰ ਧਮਕੀ ਭਰੀ ਕਾਲ ਮਿਲੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਅਤੇ ਐਂਟੀ-ਸੈਬੋਟੇਜ ਟੀਮਾਂ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਵੱਲੋਂ ਕਾਲ ਕਰਨ ਵਾਲੇ ਦੀ ਭਾਲ ਅਤੇ ਵੇਰੀਫਿਕੇਸ਼ਨ ਕੀਤੀ ਜਾ ਰਹੀ ਹੈ।