ਸੰਗਰੂਰ: ਜ਼ਿਲ੍ਹੇ ਵਿਚ ਆਦਰਸ਼ ਚੋਣ ਜਾਬਤੇ ਦੀ ਇਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਲਈ ਚੌਕਸੀ ਟੀਮਾਂ ਸਰਗਰਮ: ਜਿਲਾ ਚੋਣਾਂ ਅਫਸਰ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਇਨ ਬਿਨ ਲਾਗੂ ਕਰਨ ਦੇ ਉਦੇਸ਼ ਨਾਲ 72 ਚੌਕਸੀ ਟੀਮਾਂ ਪੂਰੀ ਸਰਗਰਮੀ ਨਾਲ ਹਰੇਕ ਕਦਮੀ ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਸਾਰੀਆਂ ਟੀਮਾਂ ਦੀ ਨਿਗਰਾਨੀ ਨੋਡਲ ਅਧਿਕਾਰੀ ਵੱਲੋਂ ਨਿਰੰਤਰ ਕੀਤੀ ਜਾ ਰਹੀ ਹੈ।