ਮੋਗਾ: ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਐਸਐਮਓ ਵੱਲੋਂ ਕੀਤਾ ਗਿਆ ਦੌਰਾ
ਦੇਰ ਰਾਤ ਮੋਗਾ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਐਸਐਮਓ ਸੁਖਪ੍ਰੀਤ ਸਿੰਘ ਬਰਾੜ ਵੱਲੋਂ ਦੌਰਾ ਕੀਤਾ ਗਿਆ ਅਤੇ ਮੌਕੇ 'ਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਸਟਾਫ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ।