ਕੋਟਕਪੂਰਾ: ਸੇਠ ਕੇਦਾਰ ਨਾਥ ਧਰਮਸ਼ਾਲਾ ਵਿਖੇ ਬੀਜੇਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੇ ਖੂਨਦਾਨ ਕੈਂਪ ਰਾਹੀਂ ਲੰਬੀ ਉਮਰ ਲਈ ਕੀਤੀ ਅਰਦਾਸ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਦੇ ਮੌਕੇ ਤੇ ਬੀਜੇਪੀ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਾਰਟੀ ਅਹੁਦੇਦਾਰ ਅਤੇ ਵਰਕਰਾਂ ਨੇ ਖੂਨਦਾਨ ਕਰਦੇ ਹੋਏ ਉਨਾਂ ਦੀ ਲੰਬੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਤੇ ਪਾਰਟੀ ਦੀ ਸੂਬਾ ਕਮੇਟੀ ਦੇ ਮੈਂਬਰ ਮਾਸਟਰ ਹਰਬੰਸ ਲਾਲ ਸ਼ਰਮਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਡਾ ਦੇਸ਼ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਕਰ ਰਿਹਾ ਹੈ।