ਗਿੱਦੜਬਾਹਾ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਕਰ ਰਹੀ ਹੈ ਉਪਰਾਲੇ : ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸੁਖਜਿੰਦਰ ਸਿੰਘ
ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ।