ਸੰਗਰੂਰ: ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼
ਵਧੀਕ ਜ਼ਿਲ੍ਹਾ ਮੈਜਿਸਟਰੇਟ ਆਕਾਸ਼ ਬਾਂਸਲ ਨੇ ਹੁਕਮ ਜਾਰੀ ਕੀਤੇ ਹਨ। ਓਹਨਾ ਕਿਹਾ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ 30 ਅਪ੍ਰੈਲ 2024 ਤੱਕ ਲਾਗੂ ਰਹਿਣਗੇ।