ਮੁਕਤਸਰ: ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ
ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲ੍ਹੀ ਮੁਕਤਿਆਂ ਸਮੇਤ ਦੇਸ਼ ਦੀ ਅਜਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕੀਤਾ।