ਪਠਾਨਕੋਟ: ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 43 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਇੱਕ ਨੂੰ ਕੀਤਾ ਕਾਬੂ
ਥਾਣਾ ਡਿਵੀਜ਼ਨ ਨੰਬਰ 2 ਵਿੱਚ ਤਾਇਨਾਤ ਏਐਸਆਈ ਸ਼ਾਮਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਰਵਿਦਾਸ ਚੌਕ ਵਿੱਚ ਮੌਜੂਦ ਸੀ। ਇਸ ਮੌਕੇ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਵਿਅਕਤੀ ਪਿੱਛੇ ਮੁੜਨ ਲੱਗਾ। ਪੁਲਿਸ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਲਿਆ। ਜਿਸ ਕੋਲੋਂ 43 ਬੋਤਲ ਨਜਾਇਜ਼ ਸ਼ਰਾਬ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ