ਮੋਗਾ: ਬਲਦੇਵ ਦੇ ਢਾਬੇ 'ਤੇ ਦੋ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨਾਲ ਕੀਤੀ ਗਈ ਕੁੱਟਮਾਰ, ਥਾਣਾ ਸਿਟੀ ਪੁਲਿਸ ਨੇ ਮਾਮਲਾ ਕੀਤਾ ਦਰਜ
ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦਿਲਪ੍ਰੀਤ ਵੱਲੋਂ ਸ਼ਿਕਾਇਤ ਪੱਤਰ ਮਿਲਿਆ ਕਿ ਬਲਦੇਵ ਦੇ ਢਾਬੇ 'ਤੇ ਰਾਤ ਨੂੰ ਦੋ ਵਿਅਕਤੀਆਂ ਨੇ ਉਸ ਨਾਲ ਲੜਾਈ ਝਗੜਾ ਕਰ ਕੁੱਟਮਾਰ ਕੀਤੀ। ਜਿਸ ਤਹਿਤ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।