ਮੁਕਤਸਰ: ਲੰਬੀ ਦੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਅੱਗੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਧਰਨਾ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਵਿਖੇ ਧਰਨਾ ਦਿੱਤਾ ਗਿਆ। ਦੁਪਹਿਰ ਕਰੀਬ 1 ਵਜ਼ੇ ਧਰਨੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਦਕਿ ਬੁਲਾਰਿਆਂ ਨੇ ਉਹਨਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਕੀਤੀ