ਪਟਿਆਲਾ: ਮਿਨੀ ਸਕਤਰੇਤ ਵਿਖੇ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਪ੍ਰਣ ਕੀਤਾ
ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪਟਿਆਲਾ ਵਿਖੇ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ। ਮੀਟਿੰਗ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ।