ਫਾਜ਼ਿਲਕਾ: ਬੈਡਮਿੰਟਨ ਮੁਕਾਬਲਿਆਂ ਵਿੱਚ ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ
ਫਾਜ਼ਿਲਕਾ ਦੇ ਐਮ.ਆਰ. ਸਟੇਡੀਅਮ ਵਿੱਚ ਹੋਏ ਬਲਾਕ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿੱਚ ਸੋਨ ਤਗਮੇ ਜਿੱਤੇ ਹਨ। ਅੰਡਰ-11 ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।