ਡੇਰਾ ਬਾਬਾ ਨਾਨਕ: ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਪਿੰਡ ਖਾਸਾਂਵਾਲੀ ਵਿਖੇ ਕੀਤੀ ਮੀਟਿੰਗ, ਸੂਬਾ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਨੇ ਕੀਤੀ ਸ਼ਿਰਕਤ
ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਪਿੰਡ ਖਾਂਸਾਵਾਲੀ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਸ਼ਾਮਲ ਹੋਏ। ਜਿਨ੍ਹਾਂ ਨੇ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਸ਼ਮਸ਼ੇਰ ਸਿੰਘ ਨੂੰ ਬਲਾਕ ਜਨਰਲ ਸਕੱਤਰ ਚੁਣਿਆ। ਇਸ ਮੌਕੇ ਕਿਸਾਨ ਆਗੂਆਂ ਅਤੇ ਸੂਬਾ ਪ੍ਰਧਾਨ ਰੰਧਾਵਾ ਨੇ ਸ਼ਮਸ਼ੇਰ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।