ਰਾਏਕੋਟ: ਪਿੰਡ ਬੱਸੀਆਂ ਦੇ ਗੁਰਦੁਆਰਾ ਸ਼ਤਰੰਜਸਰ ਸਾਹਿਬ ਦਾ ਸਲਾਨਾ ਜੋੜ ਮੇਲਾ ਹੋਇਆ ਸ਼ੁਰੂ, ਪਹਿਲੇ ਦਿਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਪਿੰਡ ਬੱਸੀਆਂ ਵਿਖੇ ਸਥਿਤ ਗੁਰਦੁਆਰਾ ਸ਼ਤਰੰਜਸਰ ਸਾਹਿਬ 'ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਰਨ ਪਾਉਣ ਦੀ ਯਾਦ ’ਚ ਮਨਾਇਆ ਜਾਂਦਾ 3 ਰੋਜ਼ਾ ਸਾਲਾਨਾ ਜੋੜ ਮੇਲਾ ਭਾਰੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਅੱਜ ਸ਼ੁਰੂ ਹੋ ਗਿਆ ਹੈ। ਜਿਸ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।