ਸੰਗਰੂਰ: ਥਾਣਾ ਲੋਂਗੋਵਾਲ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 200 ਨਸ਼ੀਲੀਆਂ ਗੋਲੀਆਂ ਕੀਤੀਆਂ ਗਈਆਂ ਬਰਾਮਦ
ਸੰਗਰੂਰ ਜ਼ਿਲ੍ਹੇ ਦੇ ਅਧੀਨ ਥਾਣਾ ਲੌਂਗੋਵਾਲ ਵੱਲੋਂ ਮੁਖਬਰ ਦੀ ਇਤਲਾਹ 'ਤੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਆਰੋਪੀਆਂ ਕੋਲੋੰ 200 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਥਾਣਾ ਲੋਂਗੋਵਾਲ ਵਿਖੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।