ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ
Sri Muktsar Sahib, Muktsar | Oct 17, 2025
ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ।