ਸਰਕੁਲਰ ਰੋਡ 'ਤੇ ਔਜਲਾ ਫਾਟਕ ਦੇ ਨਜ਼ਦੀਕ ਚੋਰਾਂ ਨੇ ਐਤਵਾਰ ਤੜਕਸਾਰ ਇਕ ਅਸ਼ੋਕ ਟਾਇਰਾਂ ਵਾਲੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ਵਿਚੋਂ ਲਗਭਗ ਇਕ ਲੱਖ ਰੁਪਏ ਤੋਂ ਵੱਧ ਦਾ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਤੇ ਉਸਦੇ ਲੜਕੇ ਰਾਹੁਲ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।