ਪਠਾਨਕੋਟ: ਪਠਾਨਕੋਟ ਵਿੱਚ ਪੁਲਿਸ ਦੀ ਨਾਈਟ ਡੋਮੀਨੇਸ਼ਨ ਮੁਹਿੰਮ ਤੇਜ਼, ਕੀਤੀ ਜਾ ਰਹੀ ਹੈ ਸਖ਼ਤ ਚੈਕਿੰਗ
ਪਠਾਨਕੋਟ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਲਈ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ ਸਮੇਂ ਨਾਕਾਬੰਦੀ ਅਤੇ ਗਸ਼ਤ ਵਧਾ ਦਿੱਤੀ ਗਈ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।