ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੇ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਪਿੰਡ ਅਧਰੇੜਾ, ਕਲਾਲਾ ਮਜਰਾ ਅਤੇ ਸੰਤਪੁਰ ਚੁਪਕੀ ਵਿੱਚ ਲੋਕ ਮਿਲਣੀ ਕੀਤੀ ਗਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ 'ਤੇ ਇਹਨਾਂ ਸਮੱਸਿਆਵਾਂ ਦਾ ਹੱਲ ਉਹਨਾਂ ਦੇ ਵੱਲੋਂ ਮੌਕੇ ਤੇ ਹੀ ਕੀਤਾ ਗਿਆ ਅਤੇ ਪਿੰਡ ਵਾਸੀਆਂ ਦੇ ਵੱਲੋਂ ਵਿਧਾਇਕ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।