ਕੋਟਕਪੂਰਾ: ਐਸਡੀ ਪੁੱਤਰੀ ਪਾਠਸ਼ਾਲਾ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਨੇ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ
ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵੇਂ ਬਰਾਂਚਾਂ ਵੱਲੋਂ ਐਸਡੀ ਪੁੱਤਰੀ ਪਾਠਸ਼ਾਲਾ ਸਕੂਲ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਸਮੇਤ ਸਾਰੀ ਪ੍ਰਤੀਭਾਗੀ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸੰਸਥਾ ਦੇ ਸੂਬਾ ਸਲਾਹਕਾਰ ਨਰੇਸ਼ਪਾਲ ਕਾਂਸਲ ਸੁਭਾਸ਼ ਗੋਇਲ ਅਤੇ ਸਰਪ੍ਰਸਤ ਟੀਆਰ ਅਰੋੜਾ ਸਮੇਤ ਸੀਨੀਅਰ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ।