ਫਾਜ਼ਿਲਕਾ: ਸ਼ੱਕੀ ਹਾਲਾਤਾਂ ਵਿੱਚ ਵਿਅਕਤੀ ਦੀ ਮੌਤ, ਪ੍ਰਤਾਪ ਬਾਗ ਵਿਖੇ ਇਕੱਠੇ ਹੋਏ ਪਰਿਵਾਰ ਨੇ ਮ੍ਰਿਤਕ ਦੀ ਪਤਨੀ ਤੇ ਲਾਏ ਹੱਤਿਆ ਕਰਨ ਦੇ ਇਲਜ਼ਾਮ
ਫਾਜ਼ਿਲਕਾ ਦੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਤਾਪ ਬਾਗ ਵਿਖੇ ਪਰਿਵਾਰ ਇਕੱਠਾ ਹੋਇਆ ਜਿਨਾਂ ਨੇ ਮ੍ਰਿਤਕ ਦੀ ਪਤਨੀ ਤੇ ਉਸਦੀ ਹੱਤਿਆ ਕਰਨ ਦੇ ਇਲਜ਼ਾਮ ਲਾਏ ਨੇ । ਮ੍ਰਿਤਕ ਦੀ ਮਾਤਾ ਦਾ ਕਹਿਣਾ ਹੈ ਕਿ ਛੇ ਮਹੀਨੇ ਪਹਿਲਾਂ ਉਸ ਦਾ ਲੜਕਾ ਆਪਣੀ ਪਤਨੀ ਨਾਲ ਪਿੰਡ ਤੋਂ ਫਾਜ਼ਿਲਕਾ ਸ਼ਹਿਰ ਆ ਕੇ ਰਹਿਣ ਲੱਗਿਆ ਤੇ ਅੱਜ ਉਸ ਦੀ ਮੌਤ ਦੀ ਖ਼ਬਰ ਆਈ । ਜਿਸ ਵਿੱਚ ਉਹਨਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ।