ਮੁਕਤਸਰ: ਪੁਰਾਣੀ ਦਾਣਾ ਮੰਡੀ ਵਿਖੇ ਕੂੜੇ ਦੇ ਡੰਪ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
<nis:link nis:type=tag nis:id=jansamasya nis:value=jansamasya nis:enabled=true nis:link/>
ਸ਼੍ਰੀ ਮੁਕਤਸਰ ਸਾਹਿਬ ਦੀ ਪੁਰਾਣੀ ਦਾਣਾ ਮੰਡੀ ਵਿਖੇ ਨਗਰ ਕੌਂਸਲ ਵੱਲੋਂ ਬਣਾਏ ਗਏ ਕੂੜੇ ਦੇ ਡੰਪ ਤੇ ਅੱਜ ਦੁਪਹਿਰ ਕਰੀਬ 2 ਵਜ਼ੇ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਇਸ ਡੰਪ ਦੇ ਨਾਲ ਹੀ ਸੁਵਿਧਾ ਸੈਂਟਰ, ਬਾਬਾ ਖੇਤਰਪਾਲ ਜੀ ਦਾ ਪ੍ਰਾਚੀਨ ਮੰਦਿਰ ਅਤੇ ਗਊਸ਼ਾਲਾ ਵੀ ਸਥਿਤ ਹੈ। ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ਕੋਈ ਵੀ ਵੱਡਾ ਹਾਦਸਾ ਹੋ ਸਕਦਾ ਸੀ।