ਪਟਿਆਲਾ: ਬਲਬੇੜਾ ਵਿਖੇ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।