ਗਿੱਦੜਬਾਹਾ: ਦਿਹਾਤੀ ਮਜ਼ਦੂਰ ਸਭਾ ਦੀ ਪਿੰਡ ਚੱਕ ਦੂਹੇਵਾਲਾ ਵਿਖੇ ਹੋਈ ਨੁੱਕੜ ਮੀਟਿੰਗ, ਸੂਬਾ ਸੰਯੁਕਤ ਸਕੱਤਰ ਜਗਜੀਤ ਸਿੰਘ ਜੱਸੇਆਣਾ ਵਿਸ਼ੇਸ਼ ਤੌਰ ਤੇ ਪਹੁੰਚੇ
ਗਿੱਦੜ ਬਾਹਾ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਨੁੱਕੜ ਮੀਟਿੰਗ ਸੂਬਾ ਸੰਯੁਕਤ ਸਕੱਤਰ ਜਗਜੀਤ ਸਿੰਘ ਜੱਸੇਆਣਾ ਦੀ ਅਗਵਾਈ ਦੇ ਵਿੱਚ ਹੋਈ।ਇਸ ਮੀਟਿੰਗ ਨੂੰ ਵੱਖ-ਵੱਖ ਬੁਲਾਰਿਆਂ ਦੇ ਵੱਲੋਂ ਸੰਬੋਧਨ ਕੀਤਾ ਗਿਆ ।ਉਹਨਾਂ ਕਿਹਾ ਕਿ ਲਗਾਤਾਰ ਪੰਜਾਬ ਅਤੇ ਕੇਂਦਰ ਦੀ ਸਰਕਾਰ ਮਜ਼ਦੂਰਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਪੰਜਾਬ ਸਰਕਾਰ ਖਿਲਾਫ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।