ਭਿੱਖੀਵਿੰਡ: ਪਿੰਡ ਬਾਕੀਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦਾ 20ਵੀਂ ਬਰਸੀ ਉਹਨਾਂ ਦੇ ਜੱਦੀ ਪਿੰਡ ਮਨਾਈ ਗਈ
ਪਿੰਡ ਬਾਕੀਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ 20ਵੀਂ ਬਰਸੀ ਅੰਗਰੇਜ਼ ਸਿੰਘ ਦੀ ਜੱਦੀ ਪਿੰਡ ਬਾਕੀਪੁਰ ਵਿਖੇ ਮਨਾਈ ਗਈ। ਜਿਸ ਵਿੱਚ ਵੱਖ-ਵੱਖ ਆਗੂਆਂ ਵੱਲੋਂ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੂਬਾ ਆਗੂ ਸਵਿੰਦਰ ਸਿੰਘ ਚੌਤਾਲਾ, ਜਿਲ੍ਹਾ ਪ੍ਰਧਾਨ ਸਤਰਾਮ ਸਿੰਘ, ਮਾਨੋਚਲ ਸੂਬਾ ਆਗੂ ਤੇ ਗੁਰਬਚਨ ਸਿੰਘ ਆਦਿ ਆਗੂ ਹਾਜ਼ਰ ਸਨ।